ਫਗਵਾੜਾ: ਫਰੈਂਡਜ਼ ਕਾਲੋਨੀ ਵਿਖੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਾਮਾਨ ਲੈ ਕੇ ਫ਼ਰਾਰ, 4 ਤੋਂ 5 ਲੱਖ ਦਾ ਨੁਕਸਾਨ ਹੋਇਆ
ਫਰੈਂਡਜ਼ ਕਾਲੋਨੀ ਵਿਖੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੀ ਕੀਮਤ ਦਾ ਸਾਮਾਨ ਚੋਰੀ ਕਰ ਲਿਆ| ਜਾਣਕਾਰੀ ਦਿੰਦਿਆਂ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਆਂਢੀਆਂ ਨੇ ਫ਼ੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਤਾਲੇ ਟੁੱਟੇ ਹੋਏ ਹਨ ਤੇ ਜਦੋਂ ਉਨ੍ਹਾਂ ਆ ਕੇ ਦੇਖਿਆ ਤਾਂ ਸਾਰਾ ਸਾਮਾਨ ਖਿੱਲਰਿਆ ਹੋਇਆ ਸੀ ਤੇ ਚੋਰਾਂ ਨੇ ਅੰਦਰੋਂ 1 ਸੋਨੇ ਦਾ ਕੜਾ,1 ਚੈਨੀ, 2 LCD ਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ ਸਨ। ਪੁਲਿਸ ਜਾਂਚ ਕਰ ਰਹੀ।