ਮਲੋਟ: ਗੁਰੂਦੁਆਰਾ ਥੇਹੜੀ ਸਾਹਿਬ ਵਿਚ ਅੰਮ੍ਰਿਤ ਸੰਚਾਰ ਕਰਵਾਇਆ ,90 ਦੇ ਕਰੀਬ ਪ੍ਰਾਣੀ ਗੁਰੂ ਵਾਲੇ ਬਣੇ- ਹੈਡ ਗ੍ਰੰਥੀ ਸਾਹਿਬ
Malout, Muktsar | Jul 27, 2024 ਸ੍ਰੀ ਗੁਰੂ ਰਾਮ ਦਾਸ ਜੀ ਦੇ 450 ਸਾਲਾਂ ਗੁਰਿਆਈ ਦਿਵਸ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ੍ਰੀ ਅਮ੍ਰਿਤਸਰ ਸਾਹਿਬ ਵਲੋਂ ਮਲੋਟ ਦੇ ਨਜ਼ਦੀਕ ਦਸਵੇਂ ਪਾਤਸ਼ਾਹੀ ਚਰਨ ਛੋਹ ਪ੍ਰਾਪਤ ਗੁਰੂਦੁਆਰਾ ਥੇਹੜੀ ਸਾਹਿਬ ਵਿਚ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਜਿੱਥੇ 90 ਦੇ ਕਰੀਬ ਪ੍ਰਾਣੀ ਗੁਰੂ ਵਾਲੇ ਬਣੇ ਇਸ ਮੌਕੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਪਾਲ ਸਿੰਘ ਨੇ ਹੋਰਨਾਂ ਵੀ ਸੰਗਤਾਂ ਨੂੰ ਅੰਮ੍ਰਿਤ ਪਾਨ ਕਰਕੇ ਗੂਰ ਦੇ ਲੜ ਲੱਗਣ ਦੀ ਅਪੀਲ ਕੀਤੀ ।