ਅਬੋਹਰ: ਸ਼ੋਕਸਭਾ ਲਈ ਜਾ ਰਹੇ ਦੇਵਰ ਭਾਬੀ ਦੀ ਸੜਕ ਹਾਦਸੇ ਵਿੱਚ ਹੋਈ ਮੌਤ, ਸਰਦਾਰਪੁਰਾ ਪਿੰਡ ਨੇੜੇ ਵਾਪਰਿਆ ਹਾਦਸਾ
ਅਬੋਹਰ ਦੇ ਪਿੰਡ ਸਰਦਾਰਪੁਰਾ ਦੇ ਨੇੜੇ ਇੱਕ ਸੜਕ ਹਾਦਸਾ ਵਾਪਰਿਆ ਹੈ, ਜਿਸ ਦੌਰਾਨ ਦੇਵਰ ਭਾਬੀ ਦੀ ਮੌਤ ਹੋ ਗਈ ਹੈ, ਜਦਕਿ ਇੱਕ ਬੱਚਾ ਜਖਮੀ ਦੱਸਿਆ ਜਾ ਰਿਹਾ ਹੈ। ਮੋਟਰਸਾਈਕਲ ਤੇ ਸਵਾਰ ਹੋਕੇ ਇਹ ਤਿੰਨੋ ਜਾ ਰਹੇ ਸਨ, ਕਿ ਅਵਾਰਾ ਪਸ਼ੂ ਦੇ ਕਾਰਨ ਇਹ ਸੜਕ ਹਾਦਸਾ ਵਾਪਰ ਗਿਆ। ਹਾਲਾਂਕਿ ਸੂਚਨਾ ਸੜਕ ਸੁਰੱਖਿਆ ਫੋਰਸ ਨੂੰ ਮਿਲੀ ਤਾਂ ਮੌਕੇ ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਨੇ ਜਿੱਥੇ ਮ੍ਰਿਤਕ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।