ਪਿੰਡ ਦੇ ਸਰਪੰਚ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਪਿੰਡ ਦਾ ਹੀ ਰਹਿਣ ਵਾਲਾ ਹੈ ਤੇ ਉਸਦਾ ਨਾਮ ਹੰਸ ਰਾਜ ਹੈ। ਤੇ ਉਹ ਵਿਆਹਿਆ ਹੋਇਆ ਹੈ ਤੇ ਉਸਦੇ ਬੱਚੇ ਵੀ ਛੋਟੇ ਹਨ ਤੇ ਇੱਥੇ ਖੜੇ ਟਰੱਕ ਵਿੱਚ ਟਕਰਾਉਣ ਕਾਰਨ ਵਿਅਕਤੀ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਹੁਣ ਪੁਲਿਸ ਵੱਲੋਂ ਮਾਮਲਾ ਦਰਜ ਕਰ ਦਿੱਤਾ ਗਿਆ ਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਮ੍ਰਿਤ ਦੇ ਪਰਿਵਾਰਿਕ ਮੈਂਬਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।