ਪਿੰਡ ਪਿੰਡ ਪਹੁੰਚ ਕੇ ਅਡੀਸ਼ਨਲ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
Sri Muktsar Sahib, Muktsar | Sep 30, 2025
ਝੋਨੇ ਦੀ ਵਾਢੀ ਦੇ ਸੀਜਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤੇ ਅਡੀਸ਼ਨਲ ਡਿਪਟੀ ਕਮਿਸ਼ਨਰ ਗੁਰਪ੍ਰੀਤ ਥਿੰਦ ਵੱਲੋਂ ਅੱਜ ਪਿੰਡ ਰੁਪਾਣਾ, ਬਾਮ ਮਹਾਬੱਧਰ ਝੋਰੜ ਅਤੇ ਭਾਗਸਰ ਵਿਖੇ ਕਿਸਾਨ ਮਿਲਣੀਆਂ ਕਰਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂਹੰਦ ਨਾ ਸਾੜਨ ਦੀ ਅਪੀਲ ਕੀਤੀ ਗਈ