ਤਿੰਨ ਦਿਨਾਂ ਤੋਂ ਲਾਪਤਾ ਪਿੰਡ ਭੱਟੀਆਂ ਦੇ ਹਰਸ਼ਦੀਪ ਸਿੰਘ ਦੀ ਲਾਸ਼ ਪਿੰਡ ਭੱਟੀਆਂ ਦੇ ਸੂਏ ਚੋਂ ਭੇਤਭਰੇ ਹਾਲਾਤਾਂ 'ਚ ਮਿਲੀ ਹੈ। ਮ੍ਰਿਤਕ ਹਰਸ਼ਦੀਪ ਸਿੰਘ ਦੇ ਪਿਤਾ ਬਲਜਿੰਦਰ ਸਿੰਘ ਤੇ ਲੋਕਾਂ ਨੇ ਮੰਗ ਕੀਤੀ ਕਿ ਪੁਲਿਸ ਵੱਲੋਂ ਪਹਿਲਾਂ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ ਇਸ ਤੋਂ ਬਾਅਦ ਹੀ ਉਹ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਲੋਕਾਂ ਨੇ ਪਿੰਡ ਖੰਟ ਵਿਖੇ ਲੁਧਿਆਣਾ ਚੰਡੀਗੜ੍ਹ ਮਾਰਗ ਤੇ ਜਾਮ ਲਗਾ ਦਿੱਤਾ ।