ਕਪੂਰਥਲਾ: ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਇੱਕ ਹਵਾਲਾਤੀ ਤੋਂ 36.25 ਗ੍ਰਾਮ ਨਸ਼ੀਲਾ ਪਦਾਰਥ ਹੋਇਆ ਬਰਾਮਦ, ਕੇਸ ਦਰਜ
ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਇੱਕ ਹਵਾਲਾਤੀ ਦੇ ਕਬਜ਼ੇ ਤੋਂ ਜੇਲ੍ਹ ਪ੍ਰਬੰਧਨ ਨੂੰ 36.25 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਜਿਸਨੂੰ ਕਬਜ਼ੇ ਵਿੱਚ ਲੈਕੇ ਇਸਦੀ ਸੂਚਨਾ ਥਾਣਾ ਕੋਤਵਾਲੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ਤੇ ਆਰੋਪੀ ਹਵਾਲਾਤੀ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਜਾਣਕਾਰੀ ਡੀਐਸਪੀ ਸਬ ਡਿਵੀਜ਼ਨ ਕਪੂਰਥਲਾ ਹਰਪ੍ਰੀਤ ਸਿੰਘ ਨੇ ਦਿੱਤੀ।