ਪਟਿਆਲਾ: ਪਟਿਆਲਾ ਕੇਂਦਰੀ ਜੇਲ੍ਹ: ਕੈਦੀਆਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਕੀਤਾ ਜਾਗਰੂਕ
ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਹੈਲਪਲਾਈਨ ਨੰਬਰਾਂ ਅਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ। ਮਹਿਲਾ ਕੈਦੀਆਂ ਨੂੰ ਕਿੱਤਾਮੁਖੀ ਸਿਖਲਾਈ ਦੇ ਸਰਟੀਫਿਕੇਟ ਵੀ ਵੰਡੇ ਗਏ।