ਬਠਿੰਡਾ ਰੋਡ ਬਾਈਪਾਸ ਤੇ ਮ੍ਰਿਤਕ ਸੁਖਦੇਵ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਲਗਾਇਆ ਧਰਨਾ
Sri Muktsar Sahib, Muktsar | Oct 20, 2025
ਜਮੀਨੀ ਵਿਵਾਦ ਦੇ ਚਲਦਿਆਂ ਹੋਏ ਝਗੜੇ ਦੌਰਾਨ ਜ਼ਖਮੀ ਹੋਏ ਪਿੰਡ ਵੰਗਲ ਵਾਸੀ 52 ਸਾਲਾ ਸੁਖਦੇਵ ਸਿੰਘ ਦੀ ਮੌਤ ਹੋਣ ਤੇ ਉਸਦੇ ਪਰਿਵਾਰਿਕ ਮੈਂਬਰ ਪੁਲਿਸ ਵੱਲੋਂ ਬਣਦੀ ਕਾਰਵਾਈ ਨਾ ਕਰਨ ਦਾ ਦੋਸ਼ ਲਗਾ ਰਹੇ ਹਨ। ਪਰਿਵਾਰਕ ਮੈਂਬਰਾਂ ਵੱਲੋਂ ਅੱਜ ਦੁਪਹਿਰ ਕਰੀਬ 12 ਵਜੇ ਬਠਿੰਡਾ ਰੋਡ ਬਾਈਪਾਸ ਤੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ।