ਭਿੱਖੀਵਿੰਡ: ਪਿੰਡ ਲਾਖਣਾ ਵਿਖੇ ਪੰਜਾਬ ਰਾਜ ਗੁਦਾਮ ਨਿਗਮ ਦੇ ਚੇਅਰਮੈਨ ਗੁਰਦੇਵ ਸਿੰਘ ਜੀ ਲਾਖਣਾ ਨੇ ਗਲੀਆਂ ਨਾਲੀਆਂ ਦਾ ਕੰਮ ਕਰਵਾਇਆ ਸ਼ੁਰੂ
ਪਿੰਡ ਲਾਖਣਾ ਵਿਖੇ ਪੰਜਾਬ ਰਾਜ ਗੁਦਾਮ ਨਿਗਮ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਨੇ ਪਿੰਡ ਵਿੱਚ ਗਲੀਆਂ ਨਾਲੀਆਂ ਦਾ ਕੰਮ ਸ਼ੁਰੂ ਕਰਵਾਇਆ। ਉਹਨਾਂ ਨੇ ਕਿਹਾ, ਸਾਡੀ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਜਾ ਰਹੇ ਹਨ ਅਤੇ ਮੁੱਖਮੰਤਰੀ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ 'ਚ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਇਸ ਮੌਕੇ ਉਹਨਾਂ ਨੇ ਸਰਦਾਰ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦਾ ਧੰਨਵਾਦ ਕੀਤਾ।