ਪਿੰਡ ਖੁੱਡੀਆਂ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕੀਤਾ ਹੱਲ
Sri Muktsar Sahib, Muktsar | Nov 5, 2025
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਪਿੰਡ ਖੁੱਡੀਆਂ ਵਿਖੇ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਲੈ ਕੇ ਪਹੁੰਚੇ ਲੋਕਾਂ ਨਾਲ ਮਿਲਣੀ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਲੋਕਾਂ ਨਾਲ ਕਈ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਵੀ ਕੀਤਾ । ਕੈਬਿਨਟ ਮੰਤਰੀ ਨੇ ਦੱਸਿਆ ਕਿ ਅੱਜ ਕਈ ਮੁਸ਼ਕਿਲਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਜਦਕਿ ਬਾਕੀ ਸਮੱਸਿਆਵਾਂ ਵੀ ਜਲਦ ਤੋਂ ਜਲਦ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ।