ਭਿੱਖੀਵਿੰਡ: ਤਰਨ ਤਾਰਨ ਦੇ ਕਿਸਾਨਾਂ ਨੂੰ ਸਿਰਫ 2 ਘੰਟੇ ਦੀ ਬਿਜਲੀ ਦਿੰਦੇ ਬਿਜਲੀ ਬੋਰਡ ਦੇ ਅਧਿਕਾਰੀ ਖਿਲਾਫ ਰੋਸ ਪ੍ਰਦਰਸ਼ਨ
ਪੱਟੀ ਬਿਜਲੀ ਘਰ ਵਿੱਚ ਕਿਸਾਨ ਸੰਘਰਸ਼ ਕਮੇਟੀ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਖਿਲਾਫ ਨਾਰੇਬਾਜ਼ੀ ਕੀਤੀ। ਕਿਸਾਨਾਂ ਨੂੰ ਅੱਠ ਘੰਟੇ ਦੀ ਬਿਜਲੀ ਮਿਲਣੀ ਚਾਹੀਦੀ ਸੀ, ਪਰ ਉਨ੍ਹਾਂ ਨੂੰ ਸਿਰਫ ਦੋ ਘੰਟੇ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੇ ਮੁੱਦਾ ਵੱਖ ਵੱਖ ਅਧਿਕਾਰੀਆਂ ਨੂੰ ਦੱਸਿਆ ਪਰ ਕੋਈ ਸੁਣਵਾਈ ਨਹੀਂ ਹੋਈ।