ਨਵਾਂਸ਼ਹਿਰ: ਨਵਾਂਸ਼ਹਿਰ ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ ਨੇ ਮਾਰਕੀਟ ਕਮੇਟੀ ਅਫਸਰਾਂ ਤੇ ਆੜਤੀਆਂ ਨਾਲ ਕੀਤੀ ਮੀਟਿੰਗ
ਨਵਾਂਸ਼ਹਿਰ: ਅੱਜ ਮਿਤੀ 16 ਸਤੰਬਰ 2025 ਦੀ ਸ਼ਾਮ 6:30 ਵਜੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ ਨੇ ਦੱਸਿਆ ਕਿ ਉਹਨਾਂ ਮਾਰਕੀਟ ਕਮੇਟੀ ਅਫਸਰਾਂ ਤੇ ਆੜਤੀਆਂ ਨਾਲ ਅੱਜ ਦਿਨ ਮੰਗਲਵਾਰ ਨੂੰ ਮੀਟਿੰਗ ਕੀਤੀ ਇਸ ਦੌਰਾਨ ਉਹਨਾਂ ਕਿਸਾਨਾਂ ਨੂੰ ਵਿਸ਼ਵਾਸ ਦਿਲਾਇਆ ਕਿ ਜੇ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਉਹਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।