ਸੰਗਰੂਰ: ਜ਼ਿਲ੍ਹੇ ਦੇ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਤੇ ਹੋਰ ਜਨਤਕ ਥਾਵਾਂ 'ਤੇ ਪੁਲਿਸ ਨੇ ਚਲਾਇਆ ਵਿਸ਼ੇਸ਼ ਸਰਚ ਅਭਿਆਨ
ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਬੱਸ ਸਟੈਂਡਾਂ ਤੇ ਰੇਲਵੇ ਸਟੇਸ਼ਨਾਂ ਤੇ ਹੋਰ ਜਨਤਕ ਥਾਵਾਂ 'ਤੇ ਵਿਸ਼ੇਸ਼ ਸਰਚ ਅਭਿਆਨ CASO ਚਲਾਇਆ ਗਿਆ। ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾ ਵਾਹਨ ਦਿਖਾਈ ਦੇਵੇ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।