ਰੂਪਨਗਰ: ਪਿੰਡ ਟਿੱਬਾ ਟੱਪਰੀਆਂ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਬੀਜੇਪੀ ਜਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਮੁੱਖ ਮਹਿਮਾਨ ਵਜੋਂ ਪਹੁੰਚੇ
ਨੂਰਪੁਰ ਬੇਦੀ ਦੇ ਅਧੀਨ ਪੈਣ ਵਾਲੇ ਪਿੰਡ ਟਿੱਬਾ ਟੱਪਰੀਆਂ ਵਿਖੇ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਦੌਰਾਨ ਬੀਜੇਪੀ ਦੇ ਰੂਪ ਨਗਰ ਤੋਂ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਬਤੌਰ ਮੁੱਖ ਮਹਿਮਾਨ ਦੇ ਵਜੋਂ ਸ਼ਿਰਕਤ ਕਰਨ ਦੇ ਲਈ ਪਹੁੰਚੇ ਇਸ ਮੌਕੇ ਤੇ ਉਹਨਾਂ ਦੇ ਵੱਲੋਂ ਜਿੱਥੇ ਖਿਡਾਰੀਆਂ ਦੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਉੱਥੇ ਹੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਧਿਆਨ ਦੇਣ ਦੇ ਲਈ ਪ੍ਰੇਰਿਆ।