ਮੁਕਤਸਰ: ਲੰਬੀ ਵਿਖੇ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਪਿੰਡਾਂ ਵਿੱਚ ਲਗਵਾਈ ਹਾਜ਼ਰੀ, ਲੋਕਾਂ ਦੇ ਦੁੱਖ ਸੁੱਖ ਵਿੱਚ ਹੋਏ ਸ਼ਾਮਿਲ
ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਹਲਕੇ ਦੇ ਪਿੰਡਾਂ ਵਿੱਚ ਹਾਜ਼ਰੀ ਲਗਵਾਈ ਅਤੇ ਲੋਕਾਂ ਦੇ ਦੁੱਖ ਅਤੇ ਸੁੱਖ ਵਿੱਚ ਸ਼ਾਮਲ ਹੋਏ। ਉਨਾਂ ਵੱਲੋਂ ਇਹ ਜਾਣਕਾਰੀ ਕਰੀਬ ਸਾਢੇ 8 ਵਜੇ ਆਪਣੇ ਸੋਸ਼ਲ ਮੀਡੀਆ ਪੇਜ ਤੇ ਅਪਡੇਟ ਕੀਤੀ ਗਈ। ਉਹਨਾਂ ਕਿਹਾ ਕਿ ਉਹ ਲੋਕਾਂ ਵੱਲੋਂ ਚੁਣੇ ਹੋਏ ਸਰਕਾਰ ਦੇ ਨੁਮਾਇੰਦੇ ਹਨ ਜਿਨਾਂ ਦਾ ਕੰਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ।