ਮਲੋਟ: ਸੀਆਈਏ ਮਲੋਟ ਪੁਲਿਸ ਅਤੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਵਿਚਕਾਰ ਫਾਇਰਿੰਗ, ਮੁਲਜ਼ਮ ਜ਼ਖਮੀ ਹਾਲਤ ਵਿੱਚ ਗ੍ਰਿਫ਼ਤਾਰ, ਅਸਲਾ ਬਰਾਮਦ
Malout, Muktsar | May 18, 2025 ਸੀ.ਆਈ.ਏ. ਮਲੋਟ ਦੀ ਟੀਮ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੁਰਗੇ ਵਿਚਕਾਰ ਗੋਲੀਬਾਰੀ ਹੋਈ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਦੇ ਲੱਤ ਵਿੱਚ ਗੋਲੀ ਲੱਗੀ। ਤੁਰੰਤ ਹੀ ਜ਼ਖਮੀ ਹਾਲਤ ਵਿੱਚ ਮੁਲਜ਼ਮ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।