ਮਾਨਸਾ: ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੂੰ ਮਾਨਸਾ ਪੁਲਿਸ ਨੇ ਘਰੇ ਹੀ ਕੀਤਾ ਡਿਟੇਨ
Mansa, Mansa | Jul 31, 2025 ਸਿਪੀ ਸ਼ਰਮਾ ਨੇ ਦੱਸਿਆ ਕਿ ਉਹ ਅੱਜ ਸੁਨਾਮ ਵਿਖੇ ਰੱਖੇ ਗਏ ਸਮਾਗਮ ਦੇ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਸਨ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪਹੁੰਚਣਾ ਸੀ ਉਹਨਾਂ ਦੱਸਿਆ ਕਿ ਉਹ ਅਰਵਿੰਦ ਕੇਜਰੀਵਾਲ ਦੇ ਲਈ ਰੱਖੜੀ ਲੈ ਕੇ ਜਾਣਾ ਚਾਹੁੰਦੀ ਸੀ ਕਿਉਂਕਿ ਅਰਵਿੰਦ ਕੇਜਰੀਵਾਲ ਨੇ ਉਹਨਾਂ ਨੂੰ ਆਪਣੀ ਮੂੰਹ ਬੋਲੀ ਭੈਣ ਬਣਾਇਆ ਹੋਇਆ ਹੈ