ਪਟਿਆਲਾ: ਨਵਰਾਤਰਿਆਂ ਦੇ ਮੱਦੇ ਨਜ਼ਰ ਸ਼ੇਰਾਂਵਾਲਾ ਗੇਟ ਵਿਖੇ ਟਰੈਫਿਕ ਪ੍ਰਬੰਧਾਂ ਦਾ ਡੀਐਸਪੀ ਟ੍ਰੈਫਿਕ ਨੇ ਲਿਆ ਜਾਇਜ਼ਾ
ਡੀਐਸਪੀ ਟ੍ਰੈਫਿਕ ਕਰਨੈਲ ਸਿੰਘ ਨੇ ਭਲਕੇ ਤੋਂ ਸ਼ੁਰੂ ਹੋ ਰਹੇ ਪਵਿੱਤਰ ਨਵਰਾਤਰਿਆਂ ਨੂੰ ਲੈ ਕੇ ਅੱਜ ਸ਼ੇਰਾਂਵਾਲਾ ਗੇਟ ਵਿਖੇ ਟ੍ਰੈਫਿਕ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ ਅਤੇ ਸ਼ਰਧਾਲੂਆਂ ਨੂੰ ਆਪਣੇ ਵਾਹਣ ਪਾਰਕ ਕਰਨ ਦੇ ਵਿੱਚ ਕੋਈ ਦਿੱਕਤ ਨਾ ਆਵੇ ਇਸ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਕਿ ਕਿਸੇ ਵੀ ਸ਼ਰਧਾਲੂ ਨੂੰ ਮੰਦਰ ਦੇ ਵਿੱਚ ਦਰਸ਼ਨਾ ਮੌਕੇ ਟ੍ਰੈਫਿਕ ਪੁਲਿਸ ਵੱਲੋਂ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਾ ਆਵੇ।