ਨਵਾਂਸ਼ਹਿਰ: ਵਿਧਾਇਕ ਸੁਖਵਿੰਦਰ ਸੁੱਖੀ ਦੇ ਘਰ ਅੱਗੇ ਲੱਗਿਆ ਲਾਹਣਤ ਪੱਤਰ, ਜਾਣੋ ਕੀ ਹੈ ਪੂਰਾ ਮਾਮਲਾ
ਨਵਾਂਸ਼ਹਿਰ ਵਿੱਚ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਖੱਬੀਆਂ ਪਾਰਟੀਆਂ ਵੱਲੋਂ 'ਆਪ' ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਦੇ ਘਰ ਅੱਗੇ ਧਰਨਾ ਦਿੱਤਾ ਗਿਆ ਅਤੇ ਲਾਹਣਤ ਪੱਤਰ ਚਿਪਕਾਇਆ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਤੇ ਡੀਜੀਪੀ ਦੇ ਅਸਤੀਫੇ ਦੀ ਮੰਗ ਕੀਤੀ ਹੈ।