ਜ਼ਿਲ੍ਹਾ ਪ੍ਰਸ਼ਾਸਨ ਮਲੇਰਕੋਟਲਾ ਨੇ ਆਪਣੀ ਵੋਟਰ ਆਊਟਰੀਚ ਮੁਹਿੰਮ ਨੂੰ ਜਨ ਜਨ ਤੱਕ ਪਹੁੰਚਾਉਣ ਲਈ 'ਸਮਝਦਾਰ ਬੇਗਮ' (ਵੋਟਰ ਜਾਗਰੂਕਤਾ ਮਾਸਕੇਟ) ਦੀ ਸ਼ੁਰੂਆਤ ਕੀਤੀ ਹੈ। ਜਿਸ ਦਾ ਉਦੇਸ਼ ਲੋਕਾਂ ਨੂੰ ਵੋਟ ਬਣਾਉਣ ਅਤੇ ਆਪਣੀ ਵੋਟ ਦੀ ਨੈਤਿਕ ਵਰਤੋਂ ਬਾਰੇ ਜਾਗਰੂਕ ਕਰਨਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਪਲਵੀ ਨੇ ਅੱਜ ਆਪਣੇ ਦਫ਼ਤਰ ਵਿਖੇ ਇਸ ਮਾਸਕੇਟ ਦੀ ਸ਼ੁਰੂਆਤ ਕੀਤੀ।