ਬੱਸੀ ਪਠਾਣਾ: ਮਲਕੀਤ ਸਿੰਘ ਮਠਾੜੂ ਲਗਾਤਾਰ ਚੌਥੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਪਛੜੀਆਂ ਸ਼੍ਰੇਣੀਆਂ ਵਿੰਗ ਦੇ ਜ਼ਿਲ੍ਹਾ ਪ੍ਰਧਾਨ
ਸ਼੍ਰੋਮਣੀ ਅਕਾਲੀ ਦਲ ਦੇ ਪਛੜੀਆਂ ਸ਼੍ਰੇਣੀਆਂ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਵੱਲੋਂ ਮਲਕੀਤ ਸਿੰਘ ਮਠਾੜੂ ਨੂੰ ਬੀਸੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ। ਇਸ ਮੌਕੇ ਅਕਾਲੀ ਦਲ ਦੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ, ਜਗਦੀਪ ਸਿੰਘ ਚੀਮਾ, ਦਰਬਾਰਾ ਸਿੰਘ ਗੁਰੂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ। ਇਸ ਮੌਕੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਮਠਾੜੂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ।