ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ. ਗੁਰਬਚਨ ਸਿੰਘ ਨੇ ਕਣਕ ਦੀ ਵਢਾਈ ਅਤੇ ਸਾਉਣੀ ਦੀਆ ਫਸਲਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਦੱਸਿਆ ਗਿਆ ਡਿਪਟੀ ਕਮਿਸ਼ਨਰ ਰੂਪਨਗਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।