ਪਟਿਆਲਾ: ਕੌਮੀ ਇਨਸਾਫ ਮੋਰਚੇ ਵੱਲੋਂ ਇੱਕ ਅਪ੍ਰੈਲ ਨੂੰ ਕੀਤੇ ਜਾਣ ਵਾਲੇ ਮਾਰਚ ਨੂੰ ਲੈ ਕੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਕੀਤੀ ਗਈ ਮੀਟਿੰਗ।
ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ 1 ਅਪ੍ਰੈਲ ਨੂੰ ਪਟਿਆਲਾ ਦੇ ਪਿੰਡ ਚੱਪੜ ਤੋਂ ਇੱਕ ਜਾਗਰੂਕਤਾ ਮਾਰਚ ਕੱਢਿਆ ਜਾ ਰਿਹਾ ਹੈ ਇਸ ਨੂੰ ਲੈ ਕੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਮੀਟਿੰਗ ਕਰਕੇ ਮੋਰਚੇ ਦੇ ਵਿੱਚ ਬਦ ਝੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਅਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਅਪੀਲ ਕੀਤੀ ਗਈ।