ਬਟਾਲਾ: ਲੌਰੈਂਸ ਇੰਟਰਨੈਸ਼ਨਲ ਸਕੂਲ ਵਿਖੇ 'ਮੇਲਾ ਏ ਨੂਰ' ਦੀਵਾਲੀ ਸਮਾਗਮ
ਬਟਾਲਾ ਦੇ ਲੌਰੈਂਸ ਇੰਟਰਨੈਸ਼ਨਲ ਸਕੂਲ ਵਿੱਚ ਦੀਵਾਲੀ ਨੂੰ ਸਮਰਪਿਤ 'ਮੇਲਾ ਏ ਨੂਰ' ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਪ੍ਰੋਗਰਾਮ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।