ਖਮਾਣੋਂ: ਖੇੜੀਨੋਧ ਸਿੰਘ ਪੁਲਿਸ ਨੇ 36 ਬੋਤਲਾਂ ਨਾਜਾਇਜ਼ ਸ਼ਰਾਬ ਨਾਲ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਖੇੜੀ ਨੋਧ ਸਿੰਘ ਪੁਲਿਸ ਨੇ 36 ਬੋਤਲਾਂ ਨਾਜਾਇਜ਼ ਸ਼ਰਾਬ ਦੇਸੀ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਦੱਸਿਆ ਕਿ, ਮੁਖਬਰ ਖਾਸ ਦੀ ਇਤਲਾਹ 'ਤੇ ਅਮਰਿੰਦਰ ਸਿੰਘ ਵਾਸੀ ਦਮਹੇੜੀ ਜੋ ਚੰਡੀਗੜ੍ਹ ਅਤੇ ਹਰਿਆਣੇ ਤੋਂ ਸਸਤੀ ਸ਼ਰਾਬ ਲਿਆ ਕੇ ਵੇਚਦਾ ਹੈ ਪੁਲਿਸ ਨੇ ਛਾਪੇਮਾਰੀ ਦੌਰਾਨ ਉਕਤ ਵਿਅਕਤੀ ਕੋਲੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ