ਗਿੱਦੜਬਾਹਾ: ਪਿੰਡ ਛੱਤਿਆਣਾ ਵਿਖੇ ਗਿੱਦੜਬਾਹਾ ਹਲਕੇ ਦੇ ਵਰਕਰਾਂ ਦੀ ਮੀਟਿੰਗ ਵਿੱਚ ਸੰਸਦ ਸਰਬਜੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ
ਪਿੰਡ ਛੱਤਿਆਣਾ ਦੇ ਗੁਰਦੁਆਰਾ ਗੁਪਤਸਰ ਸਾਹਿਬ ਵਿਖੇ ਅੱਜ ਗਿੱਦੜਬਾਹਾ ਹਲਕੇ ਦੇ ਵਰਕਰਾਂ ਦੀ ਮੀਟਿੰਗ ਅਹਿਮ ਹੋਈ ।ਇਸ ਵਿੱਚ ਫਰੀਦਕੋਟ ਹਲਕੇ ਦੇ ਐੱਮ ਪੀ ਸਰਬਜੀਤ ਸਿੰਘ ਖ਼ਾਲਸਾ ਉਚੇਚੇ ਤੌਰ ਤੇ ਪਹੁੰਚੇ।ਇਸ ਮੌਕੇ ਉਹਨਾਂ ਨੇ ਪੰਥਕ ਮੁੱਦਿਆਂ ਅਤੇ ਹਲਕੇ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਆਉਂਣ ਵਾਲੇ ਦਿਨਾਂ ਵਿੱਚ ਗਿੱਦੜਬਾਹਾ ਹਲਕੇ ਦਾ ਧੰਨਵਾਦੀ ਦੌਰਾ ਕਰਨਗੇ।