ਖਰੜ: ਐਕਸਾਈਜ਼ ਵਿਭਾਗ ਵੱਲੋਂ ਖਰੜ ਵਿਖੇ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸ਼ਹਿਰ ਵਿੱਚ ਕਈ ਥਾਂਵਾ 'ਤੇ ਕੀਤੀ ਗਈ ਚੈਕਿੰਗ
ਸਥਾਨਕ ਸ਼ਹਿਰ ਖਰੜ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਐਕਸਾਈਜ਼ ਵਿਭਾਗ ਵੱਲੋਂ ਕਈ ਹੋਟਲਾਂ, ਇਕੱਠ ਕਰਨ ਵਾਲੀ ਥਾਵਾਂ 'ਤੇ ਜਾ ਕੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਣਦੀ ਕਾਰਵਾਈ ਕੀਤੀ ਗਈ। ਇਸ ਮੌਕੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਵਿਕਾਸ ਭਟੇਜਾ ਨੈ ਕਿਹਾ ਕਿ ਇਹ ਮੁਹਿੰਮ ਆਉਣ ਵਾਲੀਆਂ ਚੋਣਾਂ ਤੱਕ ਲਗਾਤਾਰ ਜਾਰੀ ਰਹੇਗੀ।