ਬਾਬਾ ਬਕਾਲਾ: 13 ਅਪ੍ਰੈਲ ਨੂੰ ਜੰਡਿਆਲਾ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਤੋਂ ਕੱਢਿਆ ਜਾਵੇਗਾ ਮਹਾਨ ਨਗਰ ਕੀਰਤਨ, ਪ੍ਰਧਾਨ ਭਾਈ ਦੀਪ ਸਿੰਘ ਨੇ ਦਿੱਤੀ ਜਾਣਕਾਰੀ
ਸਾਹਿਬ ਏ ਕਮਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਜਾਇ ਪੰਥ ਖਾਲਸੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆ ਜੰਡਿਆਲਾ ਗੁਰੂ ਤੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ 13 ਅਪ੍ਰੈਲ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਦੇ ਪ੍ਰਧਾਨ ਭਾਈ ਦੀਪ ਸਿੰਘ ਮਲਹੋਤਰਾ ਨੇ ਜਾਣਕਾਰੀ ਦਿੱਤੀ ਹੈ।