ਭਿੱਖੀਵਿੰਡ: ਪਿੰਡ ਮਾੜੀ ਮੇਘਾ ਵਿਖੇ ਦਿਹਾਤੀ ਮਜ਼ਦੂਰ ਸਭਾ ਨੇ ਮਜ਼ਦੂਰ ਮਰਦਾਂ ਅਤੇ ਔਰਤਾਂ ਦੇ ਨਾਲ ਕੀਤੀ ਹੰਗਾਮੀ ਮੀਟਿੰਗ
ਦਿਹਾਤੀ ਮਜ਼ਦੂਰ ਸਭਾ ਦੀ ਮਾੜੀ ਮੇਘਾ ਵਿਖੇ ਹੋਈ ਮੀਟਿੰਗ ਵਿੱਚ ਮਜ਼ਦੂਰ ਔਰਤਾਂ ਅਤੇ ਮਰਦਾਂ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਚੂੰਘ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੀਆਂ ਚੋਣਾਂ ਦੌਰਾਨ ਮਜ਼ਦੂਰ ਵਰਗ ਨੂੰ ਬੜੀਆਂ ਵੱਡੀਆਂ ਅਤੇ ਝੂਠੀਆਂ ਗਰੰਟੀਆ ਦਿੱਤੀਆਂ ਸਨ ਅਤੇ ਉਨ੍ਹਾੰ ਨੂੰ ਪੂਰਾ ਨਹੀ ਕੀਤਾ, ਜਿਸ ਦੇ ਸਬੰਧ ਵਿੱਚ ਅੱਜ ਇਹ ਮੀਟਿੰਗ ਕੀਤੀ ਗਈ ਹੈ।