ਸੰਗਰੂਰ: ਕਾਂਗਰਸ ਅਤੇ 'ਆਪ' ਇੱਕ ਹਨ, ਲੋਕਾਂ ਨੂੰ ਕਰ ਰਹੇ ਗੁਮਰਾਹ - ਧਰਮਿੰਦਰ ਸਿੰਘ ਦੁੱਲਟ, ਜ਼ਿਲ੍ਹਾ ਪ੍ਰਧਾਨ, ਭਾਰਤੀ ਜਨਤਾ ਪਾਰਟੀ
ਭਾਰਤੀ ਜਨਤਾ ਪਾਰਟੀ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ ਨੇ ਅੱਜ ਕਿਹਾ ਕਿ ਕਾਂਗਰਸ ਅਤੇ ਆਪ ਇੱਕੋ ਹਨ, ਇਹ ਸਿਰਫ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਦੁੱਲਟ ਨੇ ਕਿਹਾ ਕਿ ਪੰਜਾਬ ਵਿੱਚ ਜਨਤਾ ਨੂੰ ਦਿਖਾਉਣ ਲਈ ਦੋਨੋਂ ਇੱਕ ਦੂਜੇ 'ਤੇ ਦੋਸ਼ ਲਗਾ ਰਹੇ ਹਨ ਪਰ ਜਦੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਕਾਬੂ ਕੀਤਾ, ਤਾਂ ਕਾਂਗਰਸ ਦੀ ਅਗਵਾਈ ਵਿੱਚ ਲਾਮਬੰਦੀ ਸ਼ੁਰੂ ਹੋ ਗਈ ਹੈ।