ਕਪੂਰਥਲਾ: ਪਿੰਡ ਝੁੱਗੀਆਂ ਗੁਲਾਮ ਵਿਖੇ ਦੋ ਧਿਰਾਂ ਦੀ ਲੜਾਈ ਵਿਚ ਇਕ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ
ਪਿੰਡ ਝੁੱਗੀਆਂ ਗੁਲਾਮ ਵਿਖੇ ਪੰਚਾਇਤੀ ਘਰ ਚ ਮਿੱਟੀ ਪਾਉਣ ਨੂੰ ਲੈ ਕੇ ਦੋ ਧਿਰਾਂ ਚ ਝਗੜਾ ਹੋ ਗਿਆ ਜਿਸ ਵਿਚ ਇਕ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਦੋਹਾਂ ਧਿਰਾਂ ਨੇ ਇੱਕ ਦੂਜੇ ਤੇ ਕੁੱਟ ਮਾਰਦੇ ਆਰੋਪ ਲਗਾਏ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਬਣਦੀ ਕਾਰਵਾਈ ਕੀਤੀ ਜਾਵੇ |