ਭਿੱਖੀਵਿੰਡ: ਪਿੰਡ ਲਖਣਾ ਤਪਾ ਵਿਖੇ ਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਨੇ ਨਰੇਗਾ ਵਰਕਰਾਂ ਦੇ ਨਾਲ ਕੀਤੀ ਹੰਗਾਮੀ ਮੀਟਿੰਗ
ਪਿੰਡ ਲਖਣਾ ਤਪਾ ਵਿਖੇ ਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਨੇ ਨਰੇਗਾ ਵਰਕਰਾਂ ਦੇ ਮੀਟਿੰਗ ਕੀਤੀ। ਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਗਰੀਬ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣ ਅਤੇ ਨਰੇਗਾ ਵਰਕਰਾਂ ਦੀ ਦਿਹਾੜੀ ਦੇ ਪੈਸੇ ਵੀ ਵਧਾਏ ਜਾਣ।