ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਾਕ ਸੰਮਤੀ ਦੀਆਂ ਚੋਣਾਂ ਲੜਨ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਵੱਲੋਂ ਪਿੰਡ ਗੁਲਾਬੇਵਾਲਾ ਤੋਂ ਹਰਬਲਾਸ ਸਿੰਘ ਜੱਸੇਆਣਾ ਨੂੰ ਬਲਾਕ ਸੰਮਤੀ ਦੀ ਟਿਕਟ ਦੇ ਕੇ ਉਮੀਦਵਾਰ ਐਲਾਨਿਆ ਗਿਆ।