ਪਟਿਆਲਾ: ਰਜਿੰਦਰਾ ਹਸਪਤਾਲ ਪੁੱਜੀ ਮਹਿਲਾ ਕਾਂਗਰਸਪੰਜਾਬ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ, ਸ਼ਰਾਬ ਕਾਂਡ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੋਸ਼ੀ
ਜਹਿਰੀਲੀ ਸ਼ਰਾਬ ਮਾਮਲੇ ਦੇ ਵਿੱਚ ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਰਜਿੰਦਰ ਹਸਪਤਾਲ ਦੇ ਵਿੱਚ ਪੀੜਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਇਸ ਪੂਰੇ ਮਾਮਲੇ ਦੇ ਲਈ ਪੰਜਾਬ ਸਰਕਾਰ ਦੋਸ਼ੀ ਹੈ ।ਜਿਸ ਨੇ ਇਸ ਮਾਮਲੇ ਦੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਉਹਨਾਂ ਕਿਹਾ ਕਿ ਸ਼ਰਾਬ ਮਾਫੀਆ ਜਹਿਰੀਲੀ ਸ਼ਰਾਬ ਵੇਚਦਾ ਰਿਹਾ, ਤੇ ਐਕਸਾਈਜ਼ ਮੰਤਰੀ ਹਰਪਾਲ ਚੀਮਾ ਦੇ ਵਿਭਾਗ ਦੇ ਅਫਸਰ ਚੁੱਪ ਚਾਪ ਤਮਾਸ਼ਾ ਦੇਖਦੇ ਰਹੇ ।