ਮੁਕਤਸਰ: ਪਿੰਡ ਕੋਟਲੀ ਅਬਲੂ ਦੇ ਖੇਤਾਂ ਵਿੱਚੋਂ ਪੁਲਿਸ ਨੇ 400 ਲੀਟਰ ਲਾਹਨ, 20 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਭੱਠੀ ਦਾ ਸਾਮਾਨ ਕੀਤਾ ਬਰਾਮਦ
ਥਾਣਾ ਕੋਟਭਾਈ ਪੁਲਿਸ ਨੇ ਪਿੰਡ ਕੋਟਲੀ ਅਬਲੂ ਦੇ ਖੇਤਾਂ ਵਿਚ ਮੋਟਰ ਵਾਲੇ ਕਮਰੇ ਵਿੱਚੋਂ 400 ਲੀਟਰ ਲਾਹਨ, 20 ਬੋਤਲਾਂ ਸ਼ਰਾਬ ਨਜਾਇਜ਼ ਅਤੇ ਭੱਠੀ ਦਾ ਸਮਾਨ ਬਰਾਮਦ ਕੀਤਾ। ਸਵੇਰ ਦੇ 11 ਵਜੇ ਥਾਣਾ ਕੋਟਭਾਈ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਿਮਰਜੀਤ ਸਿੰਘ ਵਾਸੀ ਪਿੰਡ ਕੋਟਲੀ ਅਬੂ ਦੇ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।