ਆਨੰਦਪੁਰ ਸਾਹਿਬ: ਸ਼੍ਰੀ ਅਨੰਦਪੁਰ ਸਾਹਿਬ ਵਿੱਚ ਬਣੇਗਾ ਅਤਿ-ਆਧੁਨਿਕ ਟਰੋਮਾ ਸੈਂਟਰ, 14 ਨਵੰਬਰ ਨੂੰ ਰੱਖਿਆ ਜਾਵੇਗਾ ਨੀਂਹ ਪੱਥਰ
ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨਵੇਂ ਟਰੋਮਾ ਸੈਂਟਰ ਦਾ ਨੀਂਹ ਪੱਥਰ 14 ਨਵੰਬਰ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਰੱਖਣਗੇ। ਇਸ ਨਾਲ ਐਮਰਜੈਂਸੀ ਅਤੇ ਸੜਕ ਹਾਦਸਿਆਂ ਦੇ ਮਰੀਜ਼ਾਂ ਨੂੰ ਤੁਰੰਤ ਇਲਾਜ ਦੀ ਸਹੂਲਤ ਮਿਲੇਗੀ, ਜਿਸ ਦਾ ਫਾਇਦਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਹੋਵੇਗਾ।