ਸੰਗਰੂਰ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਲੋਕ ਸਭਾ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਸੰਗਰੂਰ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਨੇ ਕੀਤੀ ਜਾਰੀ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਮ.ਪੀ. ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਲੋਕ ਸਭਾ ਦੀ ਚੋਣ ਲੜਨ ਵਾਲੇ ਪਾਰਟੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ। ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ।