ਸੁਨਾਮ: ਚਰਚਾ ਦਾ ਵਿਸ਼ਾ ਰਹੇ 4 ਕਰੋੜ 79 ਲੱਖ ਦੀ ਰਾਸ਼ੀ ਨਾਲ ਬਣਨ ਵਾਲੇ ਸੁਨਾਮ ਸੰਗਰੂਰ ਰੋਡ ਸਰਹੱਦ ਚੋ ਦੇ ਖੰਡਰ ਪੁੱਲ ਦੀ ਉਸਾਰੀ ਦਾ ਕੰਮ ਹੋਇਆ ਸ਼ੁਰੂ,
Sunam, Sangrur | May 14, 2024 ਪਿਛਲੇ ਤਕਰੀਬਨ ਇੱਕ ਸਾਲ ਤੋਂ ਹਾਦਸਿਆਂ ਕਾਰਨ ਚਰਚਾ ਦਾ ਵਿਸ਼ਾ ਰਹੇ 4 ਕਰੋੜ 79 ਲੱਖ ਦੀ ਰਾਸ਼ੀ ਨਾਲ ਬਣਨ ਵਾਲੇ ਸੁਨਾਮ ਸੰਗਰੂਰ ਰੋਡ ਸਰਹੱਦ ਚੋ ਦੇ ਖੰਡਰ ਪੁਲ ਦੀ ਉਸਾਰੀ ਦਾ ਕੰਮ ਅੱਜ ਸ਼ੁਰੂ ਕਰ ਦਿੱਤਾ ਗਿਆ ਇਸ ਮੌਕੇ ਕੈਬਨਟ ਮੰਤਰੀ ਅਮਨ ਅਰੋੜਾ ਦੇ ਮੀਡੀਆ ਐਡਵਾਈਜ਼ਰ ਜਤਿੰਦਰ ਜੈਨ ਨੇ ਦੱਸਿਆ ਕਿ ਇਲੈਕਸ਼ਨ ਕਮਿਸ਼ਨ ਦੀ ਮਨਜ਼ੂਰੀ ਨਾਲ ਇਸ ਕੰਮ ਨੂੰ ਸ਼ੁਰੂ ਕਰ ਦਿੱਤਾ ਗਿਆ ਜੋ ਕਿ ਬਰਸਾਤਾਂ ਤੋਂ ਪਹਿਲਾਂ ਮੁਕੰਮਲ ਕਰ ਦਿੱਤਾ ਜਾਵੇਗਾ,