ਕਪੂਰਥਲਾ: ਕਸਬਾ ਭੁਲੱਥ 'ਚ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਲੁਟੇਰੇ ਪੁਲਿਸ ਨੇ ਕੀਤੇ ਕਾਬੂ- ਗੌਰਵ ਤੂਰਾ, ਜ਼ਿਲ੍ਹਾ ਪੁਲਿਸ ਮੁਖੀ
ਕਸਬਾ ਭੁਲੱਥ ਵਿਖੇ ਲੁੱਟਾਂ ਖੋਹਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਲੁਟੇਰਿਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ।ਪੁਲਿਸ ਲਾਈਨ ਵਿਖੇ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਗੌਰਵ ਤੂਰਾ ਨੇ ਦੱਸਿਆ ਕਿ ਲੁਟੇਰਿਆਂ ਦੀ ਪਹਿਚਾਣ ਤਜਿੰਦਰਜੀਤ ਸਿੰਘ ਉਰਫ ਹੈਪੀ ਪੁੱਤਰ ਸਤਨਾਮ ਸਿੰਘ ਵਾਸੀ ਕੁਦੋਵਾਲ ਕਰਤਾਰਪੁਰ ਸੰਜੀਵ ਉਰਫ ਬੋਬੀ ਪੁੱਤਰ ਸਤਨਾਮ ਸਿੰਘ ਵਾਸੀ ਕਰਤਾਰਪੁਰ ਤੇ ਦਰਸ਼ਨ ਸਿੰਘ ਉਰਫ ਨਿੱਕਾ ਪੁੱਤਰ ਬਖਸ਼ੀਸ਼ ਸਿੰਘ ਵਾਸੀ ਕਰਤਾਰਪੁਰ ਵਜੋਂ ਹੋਈ ਹੈ।