ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ | ਜਖਮੀ ਵਿਅਕਤੀ ਦੀ ਪਹਿਚਾਣ ਬਿਕਰਮਜੀਤ ਸਿੰਘ ਪੁੱਤਰ ਬਲਬੀਰ ਚੰਦ ਵਾਸੀ ਵਜੋਂ ਹੋਈ ਜੋ ਕਿ ਉਹ ਟੈਲੀਕਾਮ ਕੰਪਨੀ ਵਿਚ ਕੰਮ ਕਰਦਾ ਹੈ। ਇਸ ਸਬੰਧੀ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।