ਦੀਨਾਨਗਰ: ਦੀਨਾਨਗਰ 'ਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰਾ, ਰਾਵਣ ਦੇ ਪੁਤਲੇ ਨੂੰ ਦਿੱਤੀ ਗਈ ਅੱਗ
ਦੀਨਾਨਗਰ ਦੇ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਵਿਜੈਦਸ਼ਮੀ ਦਾ ਤਿਉਹਾਰ ਮਨਾਇਆ ਗਿਆ। ਸਾਬਕਾ ਡਾਇਰੈਕਟਰ ਅਸ਼ੋਕ ਚੌਧਰੀ ਨੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਸਾੜੇ। ਇਸ ਮੌਕੇ ਸ਼ਹਿਰ ਵਿੱਚ ਸ਼ੋਭਾ ਯਾਤਰਾ ਵੀ ਕੱਢੀ ਗਈ।