ਮਲੋਟ: ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਗਰੀਨ ਵੈਲੀ ਰੋਡ ਦੇ ਨਿਰਮਾਣ ਦਾ ਕੀਤਾ ਉਦਘਾਟਨ
ਅੱਜ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਸੀਵਰੇਜ ਦੀ ਪਾਈਪ ਲਾਈਨ ਪਾਉਣ ਕਰਕੇ ਖਸਤਾ ਹਾਲਤ ਵਿਚ ਹੋਈ ਗਰੀਨ ਵੈਲੀ ਰੋਡ ਦੇ ਨਿਰਮਾਣ ਦਾ ਉਦਘਾਟਨ ਕੀਤਾ। ਉਨ੍ਹਾਂ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿਚ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਗਰੀਨ ਵੈਲੀ ਰੋਡ ਦਾ ਨਿਰਮਾਣ ਕੀਤਾ ਜਾ ਰਿਹਾ ਹੈ।