ਮੁਕਤਸਰ: ਬਰਕੰਦੀ ਰੋਡ ਤੇ ਪੁਲਿਸ ਨੇ ਇੱਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
ਸ਼੍ਰੀ ਮੁਕਤਸਰ ਸਾਹਿਬ ਦੀ ਥਾਣਾ ਸਿਟੀ ਪੁਲਿਸ ਨੇ ਬਰਕੰਦੀ ਰੋਡ ਤੇ ਇੱਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ। ਅੱਜ ਦੁਪਿਹਰ ਦੇ 12 ਵਜੇ ਥਾਣਾ ਸਿਟੀ ਪੁਲਿਸ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਵਿਅਕਤੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਜਿਲਾ ਫਿਰੋਜਪੁਰ ਵਜੋਂ ਹੋਈ ਹੈ।