ਮੁਕਤਸਰ: ਪ੍ਰਬੰਧਕੀ ਕੰਪਲੈਕਸ ਵਿਖੇ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਖਸਤਾ ਹਾਲਤ ਸੜਕਾਂ ਦੀ ਮੁਰੰਮਤ ਕਰਵਾਉਣ ਦੀਆਂ ਹਦਾਇਤਾਂ
ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਪ੍ਰਬੰਧਕੀ ਕੰਪਲੈਕਸ ਵਿਖੇ ਸੜਕ ਸੁਰੱਖਿਆ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਰਿਜਨਲ ਟਰਾਂਸਪੋਰਟ ਅਧਿਕਾਰੀ ਡਾ. ਸੰਜੀਵ ਕੁਮਾਰ ਨੇ ਮੰਡੀ ਬੋਰਡ ਅਤੇ ਬੀਐਡਆਰ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਖਸਤਾ ਹਾਲਤਾਂ ਸੜਕਾਂ ਦੀ ਮੁਰੰਮਤ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਜਾਣਕਾਰੀ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਵੱਲੋਂ ਸ਼ਾਮ 5:30 ਵਜੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ।