ਅੰਮ੍ਰਿਤਸਰ 2: ਕੇਂਦਰੀ ਹਲਕੇ ਦੇ ਫਤਾਹਪੁਰ ਇਲਾਕੇ ਦੀਆਂ ਟੁੱਟੀਆਂ ਸੜਕਾਂ ਦਾ ਨਿਰਮਾਣ ਤੇਜ਼ੀ ਨਾਲ ਹੋਵੇਗਾ ਕਿਹਾ MLA ਡਾ. ਅਜੇ ਗੁਪਤਾ
ਅੰਮ੍ਰਿਤਸਰ ਦੇ ਕੇਂਦਰੀ ਹਲਕੇ ਵਿੱਚ ਵਿਧਾਇਕ ਡਾ. ਅਜੇ ਗੁਪਤਾ ਨੇ ਫਤਾਹਪੁਰ ਇਲਾਕੇ ਵਿੱਚ ਸੜਕ ਨਿਰਮਾਣ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਰੁਕਿਆ ਕੰਮ ਹੁਣ ਤੇਜ਼ੀ ਨਾਲ ਸ਼ੁਰੂ ਹੋ ਗਿਆ ਹੈ। ਪਹਿਲਾਂ ਜੀਐਸਪੀ ਤੇ ਡਬਲਯੂਐਮਐਮ ਪਾ ਕੇ, ਫਿਰ ਪ੍ਰੀਮਿਕਸ ਨਾਲ ਸੜਕਾਂ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਬਿਜਲੀ, ਸੀਵਰੇਜ ਤੇ ਪਾਣੀ ਦੀਆਂ ਸਹੂਲਤਾਂ ਲਈ ਵੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।