ਫਾਜ਼ਿਲਕਾ: 4 ਕਿਲੋ ਭੁੱਕੀ ਅਤੇ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ
ਫਾਜ਼ਿਲਕਾ ਦੀ ਘੁਬਾਇਆ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ਼ ਕਾਰਵਾਈ ਕਰਦਿਆਂ ਦੇਸਾ ਸਿੰਘ ਨਾਮ ਦੇ ਵਿਅਕਤੀ ਨੂੰ 4 ਕਿਲੋ ਭੁੱਕੀ ਚੂਰਾ ਪੋਸਤ ਅਤੇ 52,700 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।