ਖੰਨਾ: ਸਮਰਾਲਾ ਪੁਲਿਸ ਨੇ ਹੈਰੋਇਨ ਸਪਲਾਈ ਕਰਨ ਜਾ ਰਹੀਆਂ ਦੋ ਸਹੇਲੀਆਂ ਨੂੰ ਕਾਬੂ ਕੀਤਾ
ਸਮਰਾਲਾ ਪੁਲਿਸ ਵੱਲੋਂ ਹੈਰੋਇਨ ਸਪਲਾਈ ਕਰਨ ਜਾ ਰਹੇ ਦੋ ਸਹੇਲੀਆਂ ਨੂੰ ਕਾਬੂ ਕਰਨ ਬਾਰੇ ਖ਼ਬਰ ਮਿਲੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸਐਚਓ ਸਮਰਾਲਾ ਪਵਿੱਤਰ ਸਿੰਘ ਨੇ ਦੱਸਿਆ ਕਿ ਸਮਰਾਲਾ ਪੁਲਿਸ ਦੇ ਸਬ ਇੰਸਪੈਕਟਰ ਨਿਤੀਸ਼ ਚੌਧਰੀ ਪੁਲਿਸ ਪਾਰਟੀ ਦੇ ਨਾਲ ਹੇਡੋਂ ਚੌਂਕੀ ਦੇ ਸਾਹਮਣੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕਰ ਰਹੇ ਸਨ। ਦੋ ਲੜਕੀ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ