ਕਪੂਰਥਲਾ: ਸੁਰੱਖਿਆ ਪ੍ਰਬੰਧਾਂ ਤੇ ਆਵਾਜਾਈ ਸਮੱਸਿਆ ਦੇ ਹੱਲ ਲਈ ਐਸ.ਐਸ.ਪੀ. ਦੀ ਅਗਵਾਈ 'ਚ ਮਾਲ ਰੋਡ ਤੋਂ ਕੱਢਿਆ ਫਲੈਗ ਮਾਰਚ
ਮਾੜੇ ਅਨਸਰਾਂ ਨੂੰ ਸਖ਼ਤੀ ਨਾਲ ਕਾਬੂ ਕਰਨ, ਆਵਾਜਾਈ ਨੂੰ ਸੁਚਾਰੂ ਕਰਨ ਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਮਾਮਲਿਆਂ ਸਬੰਧੀ ਸ਼ਾਮ ਦੇ ਸਮੇਂ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਦੀ ਅਗਵਾਈ ਹੇਠ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਵਲੋਂ ਸ਼ਹਿਰ ਵਿਚ ਫਲੈਗ ਮਾਰਚ ਕੀਤਾ ਗਿਆ | ਸਥਾਨਕ ਮਾਲ ਰੋਡ 'ਤੇ ਆਰੰਭ ਹੋਇਆ ਇਹ ਫਲੈਗ ਮਾਰਚ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਵਾਪਸ ਮਾਲ ਰੋਡ ਵਿਖੇ ਪਹੁੰਚ ਕੇ ਸਮਾਪਤ ਹੋਇਆ |