ਮੁਕਤਸਰ: ਮੋੜ੍ਹ ਰੋਡ 'ਤੇ ਸਥਿਤ ਸੁੰਦਰ ਨਗਰ ਵਿਖੇ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 6 ਮੈਂਬਰ ਜਖਮੀ
ਮੁਕਤਸਰ ਦੇ ਮੋਡ ਰੋਡ 'ਤੇ ਸਥਿਤ ਸੁੰਦਰ ਨਗਰ ਬਸਤੀ 'ਚ ਇਕ ਘਰ ਦੀ ਛੱਤ ਡਿੱਗਣ ਕਾਰਨ ਇਕ ਪਰਿਵਾਰ ਦੇ 6 ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੁਕਤਸਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਵਸਤੂਆਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ 6 ਵਜੇ ਅਚਾਨਕ ਉਨ੍ਹਾਂ ਦੇ ਕਮਰੇ ਦੀ ਛੱਤ ਡਿੱਗ ਗਈ।